ਚੰਡੀਗੜ੍ਹ, 6 ਜੁਲਾਈ - ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ ਨੂੰ ਹਾਈਟੈੱਕ ਬਣਾਉਣ ਲਈ ਦੇਸ਼ ਦੀਆਂ 10 ਕੰਪਨੀਆਂ ਨੇ ਅਪਲਾਈ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸੇ ਵਿੱਦਿਅਕ ਸੈਸ਼ਨ ਤੋਂ ਆਪਣੇ 72 ਸਕੂਲਾਂ 'ਚ ਆਧੁਨਿਕ ਸਹੂਲਤਾਂ ਨਾਲ ਲੈੱਸ 'ਸਮਾਰਟ ਕਲਾਸ ਰੂਮਜ਼' ਸਥਾਪਿਤ ਕਰਨ ਦੀ ਯੋਜਨਾ ਹੈ। ਜਾਣਕਾਰੀ ਦਿੰਦਿਆਂ ਕਮੇਟੀ ਦੇ ਡਾਇਰੈਕਟਰ ਸਿੱਖਿਆ ਡਾ. ਗੁਰਮੋਹਨ ਸਿੰਘ ਵਾਲੀਆ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ, ਹਰਿਆਣਾ ਤੇ ਹਿਮਾਚਲ 'ਚ 15 ਸੀ. ਬੀ. ਐਸ. ਈ. ਬੋਰਡ ਨਾਲ ਸੰਬੰਧਿਤ ਸਕੂਲਾਂ ਸਮੇਤ ਕੁਲ 72 ਸਕੂਲ ਚਲਾਏ ਜਾ ਰਹੇ ਹਨ ਜਿਨ੍ਹਾਂ ਦੇ ਘੱਟੋ-ਘੱਟ 1-1 ਕਮਰੇ ਨੂੰ ਇਸੇ ਸੈਸ਼ਨ ਤੋਂ 'ਸਮਾਰਟ ਕਲਾਸ ਰੂਮ' 'ਚ ਬਦਲ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ 10 ਕੰਪਨੀਆਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਆਪਣੀਆਂ ਪ੍ਰੈਜ਼ੈਂਟੇਸ਼ਨਜ਼ ਦਿੱਤੀਆਂ ਗਈਆਂ, 'ਚੋਂ 1 ਕੰਪਨੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਉਪਰੋਕਤ ਪ੍ਰਾਜੈਕਟ ਲਈ ਚੁਣਿਆ ਜਾਵੇਗਾ।
No comments:
Post a Comment